Nach Genre filtern

Audio Gurbani by Gurjit Singh Jhampur

Audio Gurbani by Gurjit Singh Jhampur

Gurjit Singh Jhampur

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too. Support this podcast: https://podcasters.spotify.com/pod/show/gsjhampur/support

1583 - ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥
0:00 / 0:00
1x
  • 1583 - ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

    ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧। ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧। ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩। SHALOK, THIRD MEHL: He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3|| --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

    Mon, 29 Apr 2024 - 10min
  • 1582 - ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

    Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯। SORAT’H, NINTH MEHL: In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 || Brought to you by @ Gs jhampur -- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

    Sun, 28 Apr 2024 - 06min
  • 1581 - ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥

    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

    Sat, 27 Apr 2024 - 13min
  • 1580 - ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

    ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦। DHANAASAREE, FIFTH MEHL: I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 || --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

    Thu, 25 Apr 2024 - 06min
  • 1579 - ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

    ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 || --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

    Fri, 26 Apr 2024 - 05min
Weitere Folgen anzeigen