Filtrer par genre

Audio Gurbani - Podcast of Spotify

Audio Gurbani - Podcast of Spotify

Gurjit Singh Jhampur

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too. Support this podcast: https://podcasters.spotify.com/pod/show/gsjhampur/support

1595 - ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥
0:00 / 0:00
1x
  • 1595 - ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥

    ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥ ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ। (ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨। (ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩। ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭। GOND: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. || 1 || The world loves only the one bride, Maya. She is the wife of all beings and creatures. || 1 || Pause || With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch. || 2 || She runs around, chasing after the Saints. She is afraid of being beaten by those blessed with the Gurus Grace. She is the body, the breath of life, of the faithless cynics. She appears to me like a blood-thirsty witch. || 3 || I know her secrets well - in His Mercy, the Divine Guru met me. Says Kabeer, now I have thrown her out. She clings to the skirt of the world. || 4 || 4 || 7 || --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

    Sat, 11 May 2024 - 02min
  • 1594 - ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

    ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧। SHALOK, THIRD MEHL: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 || --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

    Fri, 10 May 2024 - 08min
  • 1593 - ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

    ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪। SORAT’H, FIFTH MEHL: He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 || --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

    Thu, 09 May 2024 - 06min
  • 1592 - ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥

    ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬। DHANAASAREE, FOURTH MEHL: Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 || --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

    Wed, 08 May 2024 - 07min
  • 1591 - RAAMKALEE, FIRST MEHL: You calculate the auspicious days, but you do not understand that the One

    RAAMKALEE, FIRST MEHL: You calculate the auspicious days, but you do not understand that the One Creator Lord is above these auspicious days. He alone knows the way, who meets the Guru. When one follows the Guru’s Teachings, then he realizes the Hukam of God’s Command. || 1 || Do not tell lies, O Pandit; O religious scholar, speak the Truth. When egotism is eradicated through the Word of the Shabad, then one finds His home. || 1 || Pause || Calculating and counting, the astrologer draws the horoscope. He studies it and announces it, but he does not understand reality. Understand, that the Word of the Guru’s Shabad is above all. Do not speak of anything else; it is all just ashes. || 2 || You bathe, wash, and worship stones. But without being imbued with the Lord, you are the filthiest of the filthy. Subduing your pride, you shall receive the supreme wealth of God. The mortal is liberated and emancipated, meditating on the Lord. || 3 || You study the arguments, but do not contemplate the Vedas. You drown yourself — how will you save your ancestors? How rare is that person who realizes that God is in each and every heart. When one meets the True Guru, then he understands. || 4 || Making his calculations, cynicism and suffering afflict his soul. Seeking the Sanctuary of the Guru, peace is found. I sinned and made mistakes, but now I seek Your Sanctuary. The Guru led me to meet the Lord, according to my past actions. || 5 || If one does not enter the Guru’s Sanctuary, God cannot be found. Deluded by doubt, one is born, only to die, and come back again. Dying in corruption, he is bound and gagged at Death’s door. The Naam, the Name of the Lord, is not in his heart, and he does not act according to the Shabad. || 6 || Some call themselves Pandits, religious scholars and spiritual teachers. Tinged with double-mindedness, they do not find the Mansion of the Lord’s Presence. One who takes the Support of the Naam, by Guru’s Grace, is a rare person, one among millions, incomparable. || 7 || One is bad, and another good, but the One True Lord is contained in all. Understand this, O spiritual teacher, through the support of the True Guru: rare indeed is that Gurmukh, who realizes the One Lord. His comings and goings cease, and he merges in the Lord. || 8 || Those who have the One Universal Creator Lord within their hearts, possess all virtues; they contemplate the True Lord. One who acts in harmony with the Guru’s Will, O Nanak, is absorbed in the Truest of the True. || 9 || 4 || ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥ ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ ॥੯॥੪॥ --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

    Tue, 07 May 2024 - 14min
Afficher plus d'épisodes